ਗੁਰਦਾਸਪੁਰ (ਆਹਲੂਵਾਲੀਆਂ) ਪੰਜਾਬ ਪੁਲਿਸ ਨੂੰ ਗੁਰਦਾਸਪੁਰ ‘ਚ ਪੁਲਿਸ ਮੁਲਾਜ਼ਮਾਂ ਦੇ ਕਤਲ ਮਾਮਲੇ ‘ਚ ਵੱਡੀ ਕਾਮਯਾਬੀ ਹਾਸਲ ਹੋਈ ਹੈ। ਪੁਲਿਸ ਨੇ ਤੀਜੇ ਮੁਲਜ਼ਮ ਇੰਦਰਜੀਤ ਸਿੰਘ ਨੂੰ ਵੀ ਕਾਬੂ ਕਰ ਲਿਆ ਹੈ। ਪੁਲਿਸ ਨੇ ਇੰਦਰਜੀਤ ਸਿੰਘ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ।
ਪੁਲਿਸ ਜਾਣਕਾਰੀ ਅਨੁਸਾਰ, ਟੀਮਾਂ ਵੱਲੋਂ ਇੰਦਰਜੀਤ ਸਿੰਘ ਦੀ ਤੇਜ਼ੀ ਨਾਲ ਭਾਲ ਕੀਤੀ ਜਾ ਰਹੀ ਸੀ, ਜਿਸ ਦੌਰਾਨ ਪੁਲਿਸ ਨੂੰ ਉਸ ਦੇ ਅੰਮ੍ਰਿਤਸਰ ‘ਚ ਹੋਣ ਬਾਰੇ ਇੱਕ ਗੁਪਤਾ ਸੂਚਨਾ ਮਿਲੀ ਤਾਂ ਉਸ ਨੂੰ ਕਾਰਵਾਈ ਕਰਦੇ ਹੋਏ ਕਾਬੂ ਕਰ ਲਿਆ ਗਿਆ।