ਸ਼੍ਰੋਮਣੀ ਅਕਾਲੀ ਦਲ ਦੀ ਸਮਰਾਲਾ ‘ਚ ਰੈਲੀ ਅੱਜ: ਸੁਖਬੀਰ ਸਿੰਘ ਬਾਦਲ ਕਰਨਗੇ ਸੰਬੋਧਨ

ਚੰਡੀਗੜ੍ਹ,  – ਸ਼੍ਰੋਮਣੀ ਅਕਾਲੀ ਦਲ (ਬਾਦਲ) ਅੱਜ ਲੁਧਿਆਣਾ ਦੇ ਸਮਰਾਲਾ ਵਿੱਚ ਦਾਣਾ ਮੰਡੀ ਵਿਖੇ ਪੰਜਾਬ ਬਚਾਓ ਰੈਲੀ ਦਾ ਆਯੋਜਨ ਕਰ ਰਿਹਾ ਹੈ। ਰੈਲੀ ਲਈ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸਮਾਗਮ ਵਾਲੀ ਥਾਂ ‘ਤੇ 10,000 ਤੋਂ ਵੱਧ ਲੋਕਾਂ ਲਈ ਬੈਠਣ ਦੇ ਪ੍ਰਬੰਧ ਕੀਤੇ ਗਏ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਰੈਲੀ ਵਿੱਚ ਮੁੱਖ ਬੁਲਾਰੇ ਵਜੋਂ ਪਹੁੰਚ ਰਹੇ ਹਨ। ਸਮਰਥਕ ਉਨ੍ਹਾਂ ਦੇ ਆਉਣ ਨੂੰ ਲੈ ਕੇ ਉਤਸ਼ਾਹਿਤ ਹਨ। ਸਟੇਜ ਅਤੇ ਪੰਡਾਲ ਦੀਆਂ ਤਿਆਰੀਆਂ ਮੁਕੰਮਲ ਕਰ ਲਏ ਗਏ ਹਨ।

ਪਾਰਟੀ ਅਧਿਕਾਰੀਆਂ ਅਨੁਸਾਰ, ਇਲਾਕੇ ਭਰ ਤੋਂ ਵਰਕਰਾਂ ਅਤੇ ਸਮਰਥਕਾਂ ਨੂੰ ਲਿਆਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਪ੍ਰਸ਼ਾਸਨ ਨੇ ਰੈਲੀ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਪੁਲਿਸ ਫੋਰਸ ਦੀ ਤਾਇਨਾਤੀ ਦੇ ਨਾਲ-ਨਾਲ, ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਯੋਜਨਾਵਾਂ ਬਣਾਈਆਂ ਗਈਆਂ ਹਨ। ਰੈਲੀ ਸਵੇਰੇ 10 ਵਜੇ ਸ਼ੁਰੂ ਹੋਵੇਗੀ।

Dastak Punjab
Author: Dastak Punjab

Leave a Comment