ਬਰਨਾਲਾ : ਅੱਜ ਬਰਨਾਲਾ ਵਿੱਚ ਕਾਂਗਰਸ ਮਹਾਂਰੈਲੀ ਵਿੱਚ ਕਾਂਗਰਸ ਪਾਰਟੀ ਵਲੋਂ ਬਰਨਾਲਾ ਦੀ ਅਨਾਜ ਮੰਡੀ ਵਿਖੇ ਕੀਤੀ ਜਾ ਰਹੀ ਮਹਾਰੈਲੀ ਨੂੰ ਸੰਬੋਧਨ ਕਰਨ ਲਈ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕ ਅਰਜੁਨ ਖੜਗੇ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਪਹੁੰਚ ਚੁੱਕੇ ਹਨ। ਰੈਲੀ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਲਗਭਗ 12 ਮੈਟਲ ਡਿਟੈਕਟਰ ਗੇਟ ਲਗਾਏ ਗਏ ਹਨ, ਜੋ ਲੋਕਾਂ ਨੂੰ ਪੂਰੀ ਤਰ੍ਹਾਂ ਜਾਂਚ ਤੋਂ ਬਾਅਦ ਹੀ ਅੰਦਰ ਜਾਣ ਦੀ ਆਗਿਆ ਦਿੰਦੇ ਹਨ।
ਰਾਹੁਲ ਗਾਂਧੀ ਨੇ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ, “ਦੇਸ਼ ਵਿੱਚ ਕੀ ਹੋ ਰਿਹਾ ਹੈ, ਪਿਛਲੇ ਕੁਝ ਦਿਨਾਂ ਵਿੱਚ ਪ੍ਰਧਾਨ ਮੰਤਰੀ ਨੇ ਕੀ ਕੀਤਾ ਅਤੇ ਇਸ ਦਾ ਨਤੀਜਾ ਕੀ ਹੋਣ ਵਾਲਾ ਹੈ, ਮੈਂ ਇਸ ਬਾਰੇ ਦੱਸਣ ਆਇਆ ਹਾਂ।” ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਦੀ ਨੀਂਹ ਕਿਸਾਨ ਅਤੇ ਮਜ਼ਦੂਰ ਹੁੰਦੇ ਹਨ। ਤੁਸੀਂ ਇਸ ਗੱਲ ਨਾਲ ਸਹਿਮਤ ਹੋ। ਮਤਲਬ ਕਿ ਫੂਡ ਸਕਿਓਰਿਟੀ (ਭੋਜਨ ਸੁਰੱਖਿਆ) ਤੋਂ ਬਿਨਾਂ ਦੇਸ਼ ਨਹੀਂ ਬਣਾਇਆ ਜਾ ਸਕਦਾ। ਕਿਉਂਕਿ ਹਿੰਦੁਸਤਾਨ ਦੀ ਫੂਡ ਸਕਿਓਰਿਟੀ ਵਿੱਚ ਤੁਹਾਡੀ ਸਭ ਤੋਂ ਵੱਧ ਮਿਹਨਤ ਰਹੀ ਹੈ। ਹਰੀ ਕ੍ਰਾਂਤੀ ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰਾਂ ਦੀ ਮਿਹਨਤ ਸਦਕਾ ਹੀ ਹੋਈ।” ਰਾਹੁਲ ਗਾਂਧੀ ਨੇ ਕਿਹਾ, “ਸੰਸਦ ਵਿੱਚ ਮੇਰਾ ਭਾਸ਼ਣ ਰੋਕ ਦਿੱਤਾ ਗਿਆ; ਅਮਰੀਕਾ ਨਾਲ ਸੌਦਾ ਕਿਸਾਨਾਂ ਨੂੰ ਬਰਬਾਦ ਕਰ ਦੇਵੇਗਾ।”
ਕਾਂਗਰਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਵੀ ਮੰਚ ‘ਤੇ ਮੌਜੂਦ ਹਨ। ਖੜਗੇ ਨੇ ਕਿਹਾ, “ਮੈਨੂੰ ਖੁਸ਼ੀ ਹੋ ਰਹੀ ਹੈ ਕਿ ਪੰਜਾਬ ਦੀ ਧਰਤੀ ‘ਤੇ ਕਿਸਾਨਾਂ ਅਤੇ ਮਜ਼ਦੂਰਾਂ ਦੀ ਮਹਾਰੈਲੀ ਹੋ ਰਹੀ ਹੈ। ਇੱਥੇ ਗੱਲਾਂ ਕਿਸਾਨਾਂ ਦੇ ਪੱਖ ਵਿੱਚ ਹੋਣਗੀਆਂ। ਜਿਸ ਤਰ੍ਹਾਂ ਤੁਸੀਂ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਲੜੇ ਸੀ, ਉਸੇ ਤਰ੍ਹਾਂ ਤੁਸੀਂ ਕੇਂਦਰ ਸਰਕਾਰ ਵਿਰੁੱਧ ਖੜੋਗੇ ” ਕਾਂਗਰਸ ਇਸ ਰੈਲੀ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਮੁਹਿੰਮ ਦੀ ਸ਼ੁਰੂਆਤ ਵਜੋਂ ਦੇਖ ਰਹੀ ਹੈ। ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਇੰਚਾਰਜ ਭੂਪੇਸ਼ ਬਘੇਲ ਨੇ ਸਪੱਸ਼ਟ ਕੀਤਾ ਹੈ ਕਿ ਇਹ ਰੈਲੀ ਚੋਣ ਬਿਗੁਲ ਦਾ ਕੰਮ ਕਰੇਗੀ।