ਬਾਲ ਮਜ਼ਦੂਰੀ ਬਾਰੇ 1098 ‘ਤੇ ਦਿੱਤੀ ਜਾ ਸਕਦੀ ਹੈ ਸੂਚਨਾ ਬਾਲ ਸੁਰੱਖਿਆ ਵਿਭਾਗ ਵੱਲੋਂ ਬਾਲ ਮਜ਼ਦੂਰੀ ਰੋਕਣ ਲਈ ਲੋਕਾਂ ਨੂੰ ਕੀਤਾ ਜਾ ਰਿਹੈ ਜਾਗਰੂਕ

ਮਾਨਸਾ, 02 ਮਾਰਚ: ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਦੇ ਹੁਕਮਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼ੀਮਤੀ ਖੁਸ਼ਵੀਰ ਕੌਰ ਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਜਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਬੋਹਾ ਵਿਖੇ ਬਾਲ ਮਜ਼ਦੂਰੀ ਰੋਕਣ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।

ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੋਂ ਕਾਊਂਸਲਰ ਰਜ਼ਿੰਦਰ ਕੁਮਾਰ ਵਰਮਾ ਨੇ ਕਿਹਾ ਕਿ ਬਾਲ ਮਜ਼ਦੂਰੀ ਕਰਵਾਉਣਾ ਅਪਰਾਧ ਹੈ ਅਤੇ ਹਰ ਬੱਚੇ ਨੂੰ ਸਿੱਖਿਆ ਪ੍ਰਾਪਤ ਕਰਨ ਦਾ ਅਧਿਕਾਰ ਹੈ। ਉਨ੍ਹਾਂ ਮਾਪਿਆਂ ਅਤੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਤੋਂ ਮਜ਼ਦੂਰੀ ਨਾ ਕਰਵਾਉਣ ਅਤੇ ਉਨ੍ਹਾਂ ਨੂੰ ਸਕੂਲ ਦਾਖਲ ਕਰਵਾਉਣਾ ਯਕੀਨੀ ਬਣਾਉਣ।

ਉਨ੍ਹਾਂ ਕਿਹਾ ਕਿ ਜੇਕਰ ਕਿਤੇ ਵੀ ਬਾਲ ਮਜ਼ਦੂਰੀ ਦਾ ਮਾਮਲਾ ਸਾਹਮਣੇ ਆਵੇ ਤਾਂ ਤੁਰੰਤ ਸਬੰਧਿਤ ਵਿਭਾਗ ਜਾਂ ਚਾਈਲਡ ਹੈਲਪਲਾਈਨ 1098 ‘ਤੇ ਸੂਚਨਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਸੁਰੱਖਿਆ ਅਤੇ ਸਿੱਖਿਆ ਯਕੀਨੀ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।

Dastak Punjab
Author: Dastak Punjab

Leave a Comment