ਪੰਜਾਬੀ ਗਾਇਕ ਪਰਮੀਸ਼ ਵਰਮਾਂ ਦੇ ਕਰੀਬੀ ਨੂੰ ਮਿਲੀ ਗੈਂਗਸਟਰ ਤੋਂ ਧਮਕੀ, ਲਾਰੈਂਸ ਗੈਂਗ ਦੇ ਨਾਮ ‘ਤੇ ਮੰਗੀ ਗਈ ਫਿਰੌਤੀ

ਪੰਜਾਬੀ ਗਾਇਕਾਂ ਅਤੇ ਕਾਰੋਬਾਰੀਆਂ ਨੂੰ ਗੈਂਗਸਟਰਾਂ ਵੱਲੋਂ ਮਿਲ ਰਹੀਆਂ ਧਮਕੀਆਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਹੁਣ, ਪੰਜਾਬੀ ਗਾਇਕ ਪਰਮੀਸ਼ ਵਰਮਾ ਦੇ ਇੱਕ ਸਾਥੀ ਕਾਰੋਬਾਰੀ ਨੂੰ ਇੱਕ ਧਮਕੀ ਭਰਿਆ ਫੋਨ ਆਇਆ ਹੈ।

ਮਿਲੀ ਜਾਣਕਾਰੀ ਮੁਤਾਬਿਕ ਫੋਨ ਕਰਨ ਵਾਲੇ ਨੇ, ਜੋ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਹੈਰੀ ਬਾਕਸਰ ਹੋਣ ਦਾ ਦਾਅਵਾ ਕਰਦਾ ਹੈ, ਦਸ ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ। ਫੋਨ ਕਰਨ ਵਾਲੇ ਨੇ ਪੰਜਾਬੀ ਗਾਇਕ ਪਰਮੀਸ਼ ਵਰਮਾ ਦੇ ਸਾਥੀ ਨੂੰ ਧਮਕੀ ਦਿੱਤੀ ਕਿ ਜੇਕਰ ਉਸ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ, ਤਾਂ ਉਹ ਉਸਨੂੰ, ਉਸਦੇ ਸਾਥੀ ਨੂੰ ਅਤੇ ਉਸਦੇ ਸਾਥੀ ਦੇ ਪਰਿਵਾਰ ਨੂੰ ਮਾਰ ਦੇਵੇਗਾ।

ਇਸ ਮਾਮਲੇ ਵਿੱਚ, ਹਰਵਿੰਦਰ ਸਿੰਘ ਦੀ ਸ਼ਿਕਾਇਤ ਦੇ ਆਧਾਰ ‘ਤੇ, ਸਰਾਭਾ ਨਗਰ ਪੁਲਿਸ ਸਟੇਸ਼ਨ ਨੇ ਇੱਕ ਅਣਪਛਾਤੇ ਵਿਅਕਤੀ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਹੈ।

Dastak Punjab
Author: Dastak Punjab

Leave a Comment