ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ ਤੇ ਸਟੰਟ ਕਰਨ ’ਤੇ ਪੂਰਨ ਪਾਬੰਦੀ

ਮਾਨਸਾ, 2 ਮਾਰਚ :ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਆਦਿ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ਨੂੰ ਆਯੋਜਿਤ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਹੁਕਮ ਵਿਚ ਕਿਹਾ ਗਿਆ ਹੈ ਕਿ ਉਪ ਸਕੱਤਰ, ਪੰਜਾਬ ਸਰਕਾਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਗ੍ਰਹਿ 5 ਸ਼ਾਖਾ) ਦੇ ਪੱਤਰ ਰਾਹੀਂ ਲਿਖਿਆ ਗਿਆ ਹੈ ਕਿ ਰਾਜ ਵਿਚ ਬੀਤੇ ਦਿਨੀਂ ਕੁੱਝ ਘਟਨਾਵਾਂ ਵਾਪਰੀਆਂ ਹਨ, ਜਿੰਨ੍ਹਾਂ ਵਿਚ ਟਰੈਕਟਰ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜਵਾਨਾਂ ਨੂੰ ਗੰਭੀਰ ਸੱਟਾਂ ਆਈਆਂ ਹਨ ਅਤੇ ਇਕ ਨੌਜਵਾਨ ਦੀ ਮੌਤ ਵੀ ਹੋ ਗਈ ਹੈ, ਇਸ ਲਈ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ’ਤੇ ਪਾਬੰਦੀ ਲਗਾਈ ਜਾਂਦੀ ਹੈ।

ਇਹ ਹੁਕਮ 31 ਮਾਰਚ 2026 ਤੱਕ ਲਾਗੂ ਰਹੇਗਾ।

Dastak Punjab
Author: Dastak Punjab

Leave a Comment