ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਮਧੂ ਮੱਖੀ ਪਾਲਣ ਤੇ ਕਿੱਤਾ ਮੁੱਖੀ ਸਿਖਲਾਈ ਕੋਰਸ ਕਰਵਾਇਆ

ਮਾਨਸਾ, 27 ਫਰਵਰੀ (ਆਹਲੂਵਾਲੀਆ) : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਆਈ.ਸੀ.ਏ.ਆਰ. ਅਟਾਰੀ, ਜ਼ੋਨ-1,  ਲੁਧਿਆਣਾ ਦੀ ਸਰਪ੍ਰਸਤੀ ਹੇਠ ਪੀ.ਏ.ਯੂ. ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ ਵਿਖੇ 23 ਫਰਵਰੀ ਤੋਂ 27 ਫਰਵਰੀ 2026 ਤੱਕ ਕਿਸਾਨਾਂ, ਖੇਤ ਮਹਿਲਾਵਾਂ ਅਤੇ ਪੇਂਡੂ ਨੌਜਵਾਨਾਂ ਲਈ ਮਧੂ ਮੱਖੀ ਪਾਲਣ ਦਾ ਪੰਜ ਰੋਜ਼ਾ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ ਗਿਆ।

ਇਸ ਸਿਖਲਾਈ ਕੋਰਸ ਵਿੱਚ ਜ਼ਿਲ੍ਹਾ ਮਾਨਸਾ ਅਤੇ ਬਠਿੰਡਾ ਤੋਂ 31 ਉਮੀਦਵਾਰਾਂ ਨੇ ਭਾਗ ਲਿਆ। ਸਿਖਲਾਈ ਕੋਰਸ ਦਾ ਆਯੋਜਨ ਡਾ.ਅਜੀਤਪਾਲ ਸਿੰਘ ਧਾਲੀਵਾਲ, ਡਾਇਰੈਕਟਰ, ਕੇ.ਵੀ.ਕੇ., ਮਾਨਸਾ ਦੀ ਯੋਗ ਅਗਵਾਈ ਹੇਠ ਕੀਤਾ ਗਿਆ।

ਪਹਿਲੇ ਦਿਨ, ਡਾ. ਅਜੀਤਪਾਲ ਸਿੰਘ ਧਾਲੀਵਾਲ ਨੇ ਭਾਗੀਦਾਰਾ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨਾਲ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਕਾਰਜਾਂ ਅਤੇ ਕੰਮਕਾਜ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਖੇਤੀਬਾੜੀ ਵਿੱਚ ਇੱਕ ਸਹਾਇਕ ਕਿੱਤੇ ਵਜੋਂ ਮਧੂ ਮੱਖੀ ਪਾਲਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਅਤੇ ਸਿਖਿਆਰਥੀਆਂ ਨੂੰ ਆਮਦਨ ਅਤੇ ਰੋਜ਼ਗਾਰ ਦੇ ਮੌਕਿਆਂ ਨੂੰ ਵਧਾਉਣ ਲਈ ਮਧੂ ਮੱਖੀ ਪਾਲਣ ਅਪਣਾਉਣ ਲਈ ਪ੍ਰੇਰਿਤ ਕੀਤਾ।

ਸਿਖਲਾਈ ਕੋਰਸ ਦੇ ਤਕਨੀਕੀ ਕੋਰਡੀਨੇਟਰ ਡਾ. ਰਣਵੀਰ ਸਿੰਘ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਮਧੂ ਮੱਖੀ ਕਟੁੰਭਾਂ ਦੀ ਮੌਸਮੀ ਸਾਂਭ—ਸੰਭਾਲ, ਕਟੁੰਭ ਵਧਾਉਣ ਦਾ ਤਰੀਕਾ, ਪ੍ਰਵਾਸ/ਮਾਈਗ੍ਰੇਸ਼ਨ, ਸ਼ਹਿਦ ਕੱਢਣਾ, ਮਧੂੑ ਮੱਖੀਆਂ ਦੀਆਂ ਬਿਮਾਰੀਆਂ ਦੀ ਪਹਿਚਾਣ ਅਤੇ ਰੋਕਥਾਮ ਬਾਰੇ ਵਿਸਤ੍ਰਿਤ ਜਾਣਕਾਰੀ ਦਿੱਤੀ।

ਕੋਰਸ ਦੇ ਅੰਤਿਮ ਦਿਨ ਸਮੂਹਿਕ ਰਾਣੀ ਮੱਖੀਆਂ ਤਿਆਰ ਕਰਣ ਦੀ ਵਿਧੀ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਸਿਖਿਆਰਥਿਆਂ ਨੂੰ ਮਧੂ ਮੱਖੀਆਂ ਤੋਂ ਸ਼ਹਿਦ ਤੋਂ ਇਲਾਵਾ ਹੋਰ ਉਤਪਾਦ ਜਿਵੇਂ ਕਿ ਰਾਇਲ ਜੈਲੀ, ਮੋਮ ਅਤੇ ਪ੍ਰੋਪਲਿਸ਼ ਤਿਆਰ ਕਰਨ ਦੀ ਵਿਧੀ ਬਾਰੇ ਵੀ ਵਿਸਥਾਰ ਨਾਲ ਦੱਸਿਆ।

ਸਿਖਿਆਰਥੀਆਂ ਨੂੰ ਮਧੂ ਮੱਖੀ ਪਾਲਣ ਵਿੱਚ ਭਵਿੱਖ ਦੇ ਯਤਨਾਂ ਲਈ ਮਾਹਿਰਾਂ ਤੋਂ ਹੋਰ ਤਕਨੀਕੀ ਮਾਰਗਦਰਸ਼ਨ ਲੈਣ ਲਈ ਪ੍ਰੇਰਿਤ ਕੀਤਾ ਗਿਆ।

Dastak Punjab
Author: Dastak Punjab

Leave a Comment